ਚੌਪਈ ਸਾਹਿਬ

 



ਹਮਰੀ ਕਰੋ ਹਾਥ ਦੈ ਰਛਾ ॥

ਪੂਰਨ ਹੋਇ ਚਿਤ ਕੀ ਇਛਾ ॥

ਤਵ ਚਰਨਨ ਮਨ ਰਹੈ ਹਮਾਰਾ ॥

       ਅਪਨਾ ਜਾਨ ਕਰੋ ਪ੍ਰਤਿਪਾਰਾ ॥੧॥  

         

 ਹਮਰੇ ਦੁਸਟ ਸਭੈ ਤੁਮ ਘਾਵਹੁ ॥

ਆਪੁ ਹਾਥ ਦੈ ਮੋਹਿ ਬਚਾਵਹੁ ॥

ਸੁਖੀ ਬਸੈ ਮੋਰੋ ਪਰਿਵਾਰਾ ॥

ਸੇਵਕ ਸਿੱਖ ਸਭੈ ਕਰਤਾਰਾ ॥੨॥

ਮੋ ਰਛਾ ਨਿਜੁ ਕਰ ਦੈ ਕਰਿਯੈ ॥

ਸਭ ਬੈਰਨ ਕੋ ਆਜ ਸੰਘਰਿਯੈ ॥

ਪੂਰਨ ਹੋਇ ਹਮਾਰੀ ਆਸਾ ॥

ਤੋਰਿ ਭਜਨ ਕੀ ਰਹੈ ਪਿਯਾਸਾ ॥੩॥

ਤੁਮਹਿ ਛਾਡਿ ਕੋਈ ਅਵਰ ਨ ਧਿਯਾਊ ॥

ਜੋ ਬਰ ਚਹੋ ਸੁ ਤੁਮ ਤੇ ਪਾਊ ॥

ਸੇਵਕ ਸਿੱਖ ਹਮਾਰੇ ਤਾਰਿਯਹਿ ॥

ਚੁਨ ਚੁਨ ਸਤ੍ਰੁ ਹਮਾਰੇ ਮਾਰਿਯਹਿ ॥੪॥

ਆਪੁ ਹਾਥ ਦੈ ਮੁਝੈ ਉਬਰਿਯੈ ॥

ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥

ਹੂਜੋ ਸਦਾ ਹਮਾਰੇ ਪਛਾ ॥

ਸ੍ਰੀ ਅਸਿਧੁਜ ਜੂ ਕਰਿਯਹੁ ਰਛਾ ॥੫॥

ਰਾਖਿ ਲੇਹੁ ਮੁਹਿ ਰਾਖਨਹਾਰੇ ॥

ਸਾਹਿਬ ਸੰਤ ਸਹਾਇ ਪਿਯਾਰੇ ॥

ਦੀਨ ਬੰਧੁ ਦੁਸਟਨ ਕੇ ਹੰਤਾ ॥

ਤੁਮ ਹੋ ਪੁਰੀ ਚਤੁਰ ਦਸ ਕੰਤਾ ॥੬॥

ਕਾਲ ਪਾਇ ਬ੍ਰਹਮਾ ਬਪੁ ਧਰਾ ॥

ਕਾਲ ਪਾਇ ਸਿਵ ਜੂ ਅਵਤਰਾ ॥

ਕਾਲ ਪਾਇ ਕਰਿ ਬਿਸਨ ਪ੍ਰਕਾਸਾ ॥

ਸਕਲ ਕਾਲ ਕਾ ਕੀਯਾ ਤਮਾਸਾ ॥੭॥

ਜਵਨ ਕਾਲ ਜੋਗੀ ਸਿਵ ਕੀਯੋ ॥

ਬੇਦ ਰਾਜ ਬ੍ਰਹਮਾ ਜੂ ਥੀਯੋ ॥

ਜਵਨ ਕਾਲ ਸਭ ਲੋਕ ਸਵਾਰਾ ॥

ਨਮਸਕਾਰ ਹੈ ਤਾਹਿ ਹਮਾਰਾ ॥੮॥

ਜਵਨ ਕਾਲ ਸਭ ਜਗਤ ਬਨਾਯੋ ॥

ਦੇਵ ਦੈਤ ਜਛਨ ਉਪਜਾਯੋ ॥

ਆਦਿ ਅੰਤਿ ਏਕੈ ਅਵਤਾਰਾ ॥

ਸੋਈ ਗੁਰੂ ਸਮਝਿਯਹੁ ਹਮਾਰਾ ॥੯॥

ਨਮਸਕਾਰ ਤਿਸ ਹੀ ਕੋ ਹਮਾਰੀ ॥

ਸਕਲ ਪ੍ਰਜਾ ਜਿਨ ਆਪ ਸਵਾਰੀ ॥

ਸਿਵਕਨ ਕੋ ਸਿਵਗੁਨ ਸੁਖ ਦੀਯੋ ॥

ਸਤ੍ਰੁਨ ਕੋ ਪਲ ਮੋ ਬਧ ਕੀਯੋ ॥੧੦॥

ਘਟ ਘਟ ਕੇ ਅੰਤਰ ਕੀ ਜਾਨਤ ॥

ਭਲੇ ਬੁਰੇ ਕੀ ਪੀਰ ਪਛਾਨਤ ॥

ਚੀਟੀ ਤੇ ਕੁੰਚਰ ਅਸਥੂਲਾ ॥

ਸਭ ਪਰ ਕ੍ਰਿਪਾ ਦ੍ਰਿਸਟਿ ਕਰਿ ਫੂਲਾ ॥੧੧॥

ਸੰਤਨ ਦੁਖ ਪਾਏ ਤੇ ਦੁਖੀ ॥

ਸੁਖ ਪਾਏ ਸਾਧਨ ਕੇ ਸੁਖੀ ॥

ਏਕ ਏਕ ਕੀ ਪੀਰ ਪਛਾਨੈ ॥

ਘਟ ਘਟ ਕੇ ਪਟ ਪਟ ਕੀ ਜਾਨੈ ॥੧੨॥

ਜਬ ਉਦਕਰਖ ਕਰਾ ਕਰਤਾਰਾ ॥

ਪ੍ਰਜਾ ਧਰਤ ਤਬ ਦੇਹ ਅਪਾਰਾ ॥

ਜਬ ਆਕਰਖ ਕਰਤ ਹੋ ਕਬਹੂੰ ॥

ਤੁਮ ਮੈ ਮਿਲਤ ਦੇਹ ਧਰ ਸਭਹੂੰ ॥੧੩॥

ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥

ਆਪੁ ਆਪੁਨੀ ਬੂਝਿ ਉਚਾਰੈ ॥

ਤੁਮ ਸਭ ਹੀ ਤੇ ਰਹਤ ਨਿਰਾਲਮ ॥

ਜਾਨਤ ਬੇਦ ਭੇਦ ਅਰੁ ਆਲਮ ॥੧੪॥

ਨਿਰੰਕਾਰ ਨ੍ਰਿਬਿਕਾਰ ਨ੍ਰਿਲੰਭ ॥

ਆਦਿ ਅਨੀਲ ਅਨਾਦਿ ਅਸੰਭ ॥

ਤਾ ਕਾ ਮੂੜ ਉਚਾਰਤ ਭੇਦਾ ॥

ਜਾ ਕੋ ਭੇਵ ਨ ਪਾਵਤ ਬੇਦਾ ॥੧੫॥

ਤਾ ਕੌ ਕਰਿ ਪਾਹਨ ਅਨੁਮਾਨਤ ॥

ਮਹਾ ਮੂੜ ਕਛੁ ਭੇਦ ਨ ਜਾਨਤ ॥

ਮਹਾਦੇਵ ਕੌ ਕਹਤ ਸਦਾ ਸਿਵ ॥

ਨਿਰੰਕਾਰ ਕਾ ਚੀਨਤ ਨਹਿ ਭਿਵ ॥੧੬॥

ਆਪੁ ਆਪੁਨੀ ਬੁਧਿ ਹੈ ਜੇਤੀ ॥

ਬਰਨਤ ਭਿੰਨ ਭਿੰਨ ਤੁਹਿ ਤੇਤੀ ॥

ਤੁਮਰਾ ਲਖਾ ਨ ਜਾਇ ਪਸਾਰਾ ॥

ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥੧੭॥

ਏਕੈ ਰੂਪ ਅਨੂਪ ਸਰੂਪਾ ॥

ਰੰਕ ਭਯੋ ਰਾਵ ਕਹੀ ਭੂਪਾ ॥

ਅੰਡਜ ਜੇਰਜ ਸੇਤਜ ਕੀਨੀ ॥

ਉਤਭੁਜ ਖਾਨਿ ਬਹੁਰਿ ਰਚਿ ਦੀਨੀ ॥੧੮॥

ਕਹੂੰ ਫੂਲਿ ਰਾਜਾ ਹ੍ਵੈ ਬੈਠਾ ॥

ਕਹੂੰ ਸਿਮਟਿ ਭਯੋ ਸੰਕਰ ਇਕੈਠਾ ॥

ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥

ਆਦਿ ਜੁਗਾਦਿ ਸਰੂਪ ਸੁਯੰਭਵ ॥੧੯॥

ਅਬ ਰਛਾ ਮੇਰੀ ਤੁਮ ਕਰੋ ॥

ਸਿੱਖ ਉਬਾਰਿ ਅਸਿੱਖ ਸੰਘਰੋ ॥

ਦੁਸਟ ਜਿਤੇ ਉਠਵਤ ਉਤਪਾਤਾ ॥

ਸਕਲ ਮਲੇਛ ਕਰੋ ਰਣ ਘਾਤਾ ॥੨੦॥

ਜੇ ਅਸਿਧੁਜ ਤਵ ਸਰਨੀ ਪਰੇ ॥

ਤਿਨ ਕੇ ਦੁਸ਼ਟ ਦੁਖਿਤ ਹ੍ਵੈ ਮਰੇ ॥

ਪੁਰਖ ਜਵਨ ਪਗੁ ਪਰੇ ਤਿਹਾਰੇ ॥

ਤਿਨ ਕੇ ਤੁਮ ਸੰਕਟ ਸਭ ਟਾਰੇ ॥੨੧॥

ਜੋ ਕਲਿ ਕੌ ਇਕ ਬਾਰ ਧਿਐਹੈ ॥

ਤਾ ਕੇ ਕਾਲ ਨਿਕਟਿ ਨਹਿ ਐਹੈ ॥

ਰਛਾ ਹੋਇ ਤਾਹਿ ਸਭ ਕਾਲਾ ॥

ਦੁਸਟ ਅਰਿਸਟ ਟਰੈਂ ਤਤਕਾਲਾ ॥੨੨॥

ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥

ਤਾ ਕੇ ਤਾਪ ਤਨਕ ਮਹਿ ਹਰਿਹੋ ॥

ਰਿਧਿ ਸਿਧਿ ਘਰ ਮੋ ਸਭ ਹੋਈ ॥

ਦੁਸਟ ਛਾਹ ਛ੍ਵੈ ਸਕੈ ਨ ਕੋਈ ॥੨੩॥

ਏਕ ਬਾਰ ਜਿਨ ਤੁਮੈ ਸੰਭਾਰਾ ॥

ਕਾਲ ਫਾਸ ਤੇ ਤਾਹਿ ਉਬਾਰਾ ॥

ਜਿਨ ਨਰ ਨਾਮ ਤਿਹਾਰੋ ਕਹਾ ॥

ਦਾਰਿਦ ਦੁਸਟ ਦੋਖ ਤੇ ਰਹਾ ॥੨੪॥

ਖੜਗਕੇਤੁ ਮੈ ਸਰਨਿ ਤਿਹਾਰੀ ॥

ਆਪੁ ਹਾਥ ਦੈ ਲੇਹੁ ਉਬਾਰੀ ॥

ਸਰਬ ਠੌਰ ਮੋ ਹੋਹੁ ਸਹਾਈ ॥

ਦੁਸਟ ਦੋਖ ਤੇ ਲੇਹੁ ਬਚਾਈ ॥੨੫॥



ਪਾਂਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥ 

ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥ 

ਸਿੰਮ੍ਰਿਤਿ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ ॥

ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ ॥



ਸਗਲ ਦੁਆਰ ਕਉ ਛਾਡਿ ਕੈ ਗਹਯੋ ਤੁਹਾਰੋ ਦੁਆਰ ॥
ਬਾਂਹਿ ਗਹੇ ਕੀ ਲਾਜ ਅਸਿ ਗੋਬਿੰਦ ਦਾਸ ਤੁਹਾਰ ॥

 

Post a Comment

Previous Post Next Post