ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥ ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥ ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥ ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥ ੪॥ ੧੩॥ ੨੦॥
ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥ ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥ ੧॥ ਬਲਿਹਾਰੀ ਕੁਦਰਤਿ ਵਸਿਆ ॥ ਤੇਰਾ ਅੰਤੁ ਨ ਜਾਈ ਲਖਿਆ ॥ ੧॥ ਰਹਾਉ ॥ ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥ ਤੂੰ ਸਚਾ ਸਾਹਿਬੁ ਸਿਫਤਿ ਸੁਆਲਿਉ ਜਿਨਿ ਕੀਤੀ ਸੋ ਪਾਰਿ ਪਇਆ ॥ ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥ ੨॥
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ
ਸਰਬ ਸਮਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ
ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ
ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ
ਲਿਖਿ ਧਰਮੁ ਬੀਚਾਰੇ ॥ ਗਾਵਨਿ ਤੁਧਨੋ ਈਸਰੁ ਬ੍ਰਹਮਾ
ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ
ਸਾਧ ਬੀਚਾਰੇ ॥ ਗਾਵਨਿ ਤੁਧਨੋ ਜਤੀ ਸਤੀ
ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ
ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥
ਗਾਵਨਿ ਤੁਧਨੋ ਜੋਧ ਮਹਾਬਲ
ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥ ਗਾਵਨਿ ਤੁਧਨੋ ਖੰਡ ਮੰਡਲ
ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨਿ ਜੋ
ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ
ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ
ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
ਰੰਗੀ ਰੰਗੀ ਭਾਤੀ ਕਰਿ ਕਰਿ
ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥
ਜੋ ਤਿਸੁ ਭਾਵੈ ਸੋਈ ਕਰਸੀ
ਫਿਰਿ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥
੧॥
ਸੁਣਿ ਵਡਾ ਆਖੈ ਸਭੁ ਕੋਇ ॥
ਕੇਵਡੁ ਵਡਾ ਡੀਠਾ ਹੋਇ ॥
ਕੀਮਤਿ ਪਾਇ ਨ ਕਹਿਆ ਜਾਇ ॥
ਕਹਣੈ ਵਾਲੇ ਤੇਰੇ ਰਹੇ
ਸਮਾਇ ॥ ੧॥ ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥
ਕੋਇ ਨ ਜਾਣੈ ਤੇਰਾ ਕੇਤਾ
ਕੇਵਡੁ ਚੀਰਾ ॥ ੧॥ ਰਹਾਉ ॥
ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥ ੨॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥ ੩॥ ਆਖਣ ਵਾਲਾ ਕਿਆ ਵੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥ ੪॥ ੨॥
ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਉਤੁ ਭੂਖੈ ਖਾਇ ਚਲੀਅਹਿ ਦੂਖ ॥ ੧॥ ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥ ੧॥ ਰਹਾਉ ॥ ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥ ੨॥ ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥ ੩॥ ਜੇਵਡੁ ਆਪਿ ਤੇਵਡ ਤੇਰੀ ਦਾਤਿ ॥ ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥ ੪॥ ੩॥
ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ
ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ
ਪਰਗਾਸਿ ॥ ੧॥ ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ
ਹਮਰੀ ਰਹਰਾਸਿ ॥ ੧॥ ਰਹਾਉ ॥ ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ
ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ
ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥ ੨॥ ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ
ਭਾਗਹੀਣ ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ
ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥ ੩॥ ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ
ਮਸਤਕਿ ਲਿਖਿਆ ਲਿਖਾਸਿ ॥ ਧਨੁ ਧੰਨੁ ਸਤਸੰਗਤਿ ਜਿਤੁ ਹਰਿ
ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥ ੪॥ ੪॥
ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ
ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ
ਕਰਿ ਧਰਿਆ ॥ ੧॥ ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥ ੧॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ
ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ
ਭਉ ਕਰਿਆ ॥ ੨॥ ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ
॥ ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ
ਸਿਮਰਨੁ ਕਰਿਆ ॥ ੩॥ ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ
॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ
ਪਾਰਾਵਰਿਆ ॥ ੪॥ ੫॥
ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ
ਪਾਈ ॥ ੧॥ ਰਹਾਉ ॥ ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥ ੧॥ ਤੂੰ ਦਰੀਆਉ ਸਭ ਤੁਝ ਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥ ੨॥ ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥ ੩॥ ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥ ੪॥ ੨॥
ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ
ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ
ਦੇਖਾ ਤਹ ਡੂਬੀਅਲੇ ॥ ੧॥ ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥ ੧॥ ਰਹਾਉ ॥ ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ
ਭਇਆ ॥ ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ
ਵੀਸਰਿਆ ॥ ੨॥ ੩॥
ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥ ੧॥ ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥ ੧॥ ਰਹਾਉ ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥ ੨॥ ੪॥
ਹਮਰੀ ਕਰੋ ਹਾਥ ਦੈ ਰਛਾ ॥ ਪੂਰਨ ਹੋਇ ਚਿਤ ਕੀ ਇਛਾ ॥ ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥ ੧ ॥ ਹਮਰੇ ਦੁਸਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥ ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿੱਖ ਸਭੈ ਕਰਤਾਰਾ ॥ ੨ ॥ ਮੋ ਰਛਾ ਨਿਜੁ ਕਰ ਦੈ ਕਰਿਯੈ ॥ ਸਭ ਬੈਰਨ ਕੋ ਆਜ ਸੰਘਰਿਯੈ ॥ ਪੂਰਨ ਹੋਇ ਹਮਾਰੀ ਆਸਾ ॥ ਤੋਰਿ ਭਜਨ ਕੀ ਰਹੈ ਪਿਯਾਸਾ ॥ ੩ ॥ ਤੁਮਹਿ ਛਾਡਿ ਕੋਈ ਅਵਰ ਨ ਧਿਯਾਊ ॥ ਜੋ ਬਰ ਚਹੋ ਸੁ ਤੁਮ ਤੇ ਪਾਊ ॥ ਸੇਵਕ ਸਿੱਖ ਹਮਾਰੇ ਤਾਰਿਯਹਿ ॥ ਚੁਨ ਚੁਨ ਸਤ੍ਰੁ ਹਮਾਰੇ ਮਾਰਿਯਹਿ ॥ ੪ ॥ ਆਪੁ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥ ਹੂਜੋ ਸਦਾ ਹਮਾਰੇ ਪਛਾ ॥ ਸ੍ਰੀ ਅਸਿਧੁਜ ਜੂ ਕਰਿਯਹੁ ਰਛਾ ॥ ੫ ॥ ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥ ਦੀਨ ਬੰਧੁ ਦੁਸਟਨ ਕੇ ਹੰਤਾ ॥ ਤੁਮ ਹੋ ਪੁਰੀ ਚਤੁਰ ਦਸ ਕੰਤਾ ॥ ੬ ॥ ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸਿਵ ਜੂ ਅਵਤਰਾ ॥ ਕਾਲ ਪਾਇ ਕਰਿ ਬਿਸਨ ਪ੍ਰਕਾਸਾ ॥ ਸਕਲ ਕਾਲ ਕਾ ਕੀਯਾ ਤਮਾਸਾ ॥ ੭ ॥ ਜਵਨ ਕਾਲ ਜੋਗੀ ਸਿਵ ਕੀਯੋ ॥ ਬੇਦ ਰਾਜ ਬ੍ਰਹਮਾ ਜੂ ਥੀਯੋ ॥ ਜਵਨ ਕਾਲ ਸਭ ਲੋਕ ਸਵਾਰਾ ॥ ਨਮਸਕਾਰ ਹੈ ਤਾਹਿ ਹਮਾਰਾ ॥ ੮ ॥ ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜਛਨ ਉਪਜਾਯੋ ॥ ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥ ੯ ॥ ਨਮਸਕਾਰ ਤਿਸ ਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥ ਸਿਵਕਨ ਕੋ ਸਿਵਗੁਨ ਸੁਖ ਦੀਯੋ ॥ ਸਤ੍ਰੁਨ ਕੋ ਪਲ ਮੋ ਬਧ ਕੀਯੋ ॥ ੧੦ ॥ ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ ਪਛਾਨਤ ॥ ਚੀਟੀ ਤੇ ਕੁੰਚਰ ਅਸਥੂਲਾ ॥ ਸਭ ਪਰ ਕ੍ਰਿਪਾ ਦ੍ਰਿਸਟਿ ਕਰਿ ਫੂਲਾ ॥ ੧੧॥ ਸੰਤਨ ਦੁਖ ਪਾਏ ਤੇ ਦੁਖੀ ॥ ਸੁਖ ਪਾਏ ਸਾਧਨ ਕੇ ਸੁਖੀ ॥ ਏਕ ਏਕ ਕੀ ਪੀਰ ਪਛਾਨੈ ॥ ਘਟ ਘਟ ਕੇ ਪਟ ਪਟ ਕੀ ਜਾਨੈ ॥ ੧੨ ॥ ਜਬ ਉਦਕਰਖ ਕਰਾ ਕਰਤਾਰਾ ॥ ਪ੍ਰਜਾ ਧਰਤ ਤਬ ਦੇਹ ਅਪਾਰਾ ॥ ਜਬ ਆਕਰਖ ਕਰਤ ਹੋ ਕਬਹੂੰ ॥ ਤੁਮ ਮੈ ਮਿਲਤ ਦੇਹ ਧਰ ਸਭਹੂੰ ॥ ੧੩ ॥ ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥ ਆਪੁ ਆਪੁਨੀ ਬੂਝਿ ਉਚਾਰੈ ॥ ਤੁਮ ਸਭ ਹੀ ਤੇ ਰਹਤ ਨਿਰਾਲਮ ॥ ਜਾਨਤ ਬੇਦ ਭੇਦ ਅਰੁ ਆਲਮ ॥ ੧੪ ॥ ਨਿਰੰਕਾਰ ਨ੍ਰਿਬਿਕਾਰ ਨ੍ਰਿਲੰਭ ॥ ਆਦਿ ਅਨੀਲ ਅਨਾਦਿ ਅਸੰਭ ॥ ਤਾ ਕਾ ਮੂੜ ਉਚਾਰਤ ਭੇਦਾ ॥ ਜਾ ਕੋ ਭੇਵ ਨ ਪਾਵਤ ਬੇਦਾ ॥ ੧੫ ॥ ਤਾ ਕੌ ਕਰਿ ਪਾਹਨ ਅਨੁਮਾਨਤ ॥ ਮਹਾ ਮੂੜ ਕਛੁ ਭੇਦ ਨ ਜਾਨਤ ॥ ਮਹਾਦੇਵ ਕੌ ਕਹਤ ਸਦਾ ਸਿਵ ॥ ਨਿਰੰਕਾਰ ਕਾ ਚੀਨਤ ਨਹਿ ਭਿਵ ॥ ੧੬ ॥ ਆਪੁ ਆਪੁਨੀ ਬੁਧਿ ਹੈ ਜੇਤੀ ॥ ਬਰਨਤ ਭਿੰਨ ਭਿੰਨ ਤੁਹਿ ਤੇਤੀ ॥ ਤੁਮਰਾ ਲਖਾ ਨ ਜਾਇ ਪਸਾਰਾ ॥ ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥ ੧੭ ॥ ਏਕੈ ਰੂਪ ਅਨੂਪ ਸਰੂਪਾ ॥
ਰੰਕ ਭਯੋ ਰਾਵ ਕਹੀ ਭੂਪਾ ॥
ਅੰਡਜ ਜੇਰਜ ਸੇਤਜ ਕੀਨੀ ॥
ਉਤਭੁਜ ਖਾਨਿ ਬਹੁਰਿ ਰਚਿ
ਦੀਨੀ ॥ ੧੮ ॥ ਕਹੂੰ ਫੂਲਿ ਰਾਜਾ ਹ੍ਵੈ ਬੈਠਾ ॥ ਕਹੂੰ ਸਿਮਟਿ ਭਯੋ ਸੰਕਰ ਇਕੈਠਾ ॥ ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥ ਆਦਿ ਜੁਗਾਦਿ ਸਰੂਪ ਸੁਯੰਭਵ ॥ ੧੯ ॥ ਅਬ ਰਛਾ ਮੇਰੀ ਤੁਮ ਕਰੋ ॥ ਸਿੱਖ ਉਬਾਰਿ ਅਸਿੱਖ ਸੰਘਰੋ ॥ ਦੁਸਟ ਜਿਤੇ ਉਠਵਤ ਉਤਪਾਤਾ ॥ ਸਕਲ ਮਲੇਛ ਕਰੋ ਰਣ ਘਾਤਾ ॥ ੨੦ ॥ ਜੇ ਅਸਿਧੁਜ ਤਵ ਸਰਨੀ ਪਰੇ ॥ ਤਿਨ ਕੇ ਦੁਸ਼ਟ ਦੁਖਿਤ ਹ੍ਵੈ ਮਰੇ ॥ਪੁਰਖ ਜਵਨ ਪਗੁ ਪਰੇ ਤਿਹਾਰੇ ॥ ਤਿਨ ਕੇ ਤੁਮ ਸੰਕਟ ਸਭ ਟਾਰੇ ॥ ੨੧ ॥ ਜੋ ਕਲਿ ਕੌ ਇਕ ਬਾਰ ਧਿਐਹੈ ॥ ਤਾ ਕੇ ਕਾਲ ਨਿਕਟਿ ਨਹਿ ਐਹੈ ॥ ਰਛਾ ਹੋਇ ਤਾਹਿ ਸਭ ਕਾਲਾ ॥ ਦੁਸਟ ਅਰਿਸਟ ਟਰੈਂ ਤਤਕਾਲਾ ॥ ੨੨ ॥ ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥ ਤਾ ਕੇ ਤਾਪ ਤਨਕ ਮਹਿ ਹਰਿਹੋ ॥ ਰਿਧਿ ਸਿਧਿ ਘਰ ਮੋ ਸਭ ਹੋਈ ॥ ਦੁਸਟ ਛਾਹ ਛ੍ਵੈ ਸਕੈ ਨ ਕੋਈ ॥ ੨੩ ॥ ਏਕ ਬਾਰ ਜਿਨ ਤੁਮੈ ਸੰਭਾਰਾ ॥ ਕਾਲ ਫਾਸ ਤੇ ਤਾਹਿ ਉਬਾਰਾ ॥ ਜਿਨ ਨਰ ਨਾਮ ਤਿਹਾਰੋ ਕਹਾ ॥ ਦਾਰਿਦ ਦੁਸਟ ਦੋਖ ਤੇ ਰਹਾ ॥ ੨੪ ॥ ਖੜਗਕੇਤੁ ਮੈ ਸਰਨਿ ਤਿਹਾਰੀ
॥
ਆਪੁ ਹਾਥ ਦੈ ਲੇਹੁ ਉਬਾਰੀ ॥
ਸਰਬ ਠੌਰ ਮੋ ਹੋਹੁ ਸਹਾਈ ॥
ਦੁਸਟ ਦੋਖ ਤੇ ਲੇਹੁ ਬਚਾਈ ॥
੨੫ ॥
ਪਾਂਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥ ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥ ਸਿੰਮ੍ਰਿਤਿ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ ॥ ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ ॥
ਸਗਲ ਦੁਆਰ ਕਉ ਛਾਡਿ ਕੈ ਗਹਯੋ ਤੁਹਾਰੋ ਦੁਆਰ ॥ ਬਾਂਹਿ ਗਹੇ ਕੀ ਲਾਜ ਅਸਿ ਗੋਬਿੰਦ ਦਾਸ ਤੁਹਾਰ ॥
ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ
॥ ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥ ੧॥
ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥ ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ
ਵਿਸਾਰਣਾ ॥ ਅੰਗੀਕਾਰੁ ਓਹੁ ਕਰੇ ਤੇਰਾ
ਕਾਰਜ ਸਭਿ ਸਵਾਰਣਾ ॥ ਸਭਨਾ ਗਲਾ ਸਮਰਥੁ ਸੁਆਮੀ ਸੋ
ਕਿਉ ਮਨਹੁ ਵਿਸਾਰੇ ॥ ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥ ੨॥
ਸਾਚੇ ਸਾਹਿਬਾ ਕਿਆ ਨਾਹੀ ਘਰਿ
ਤੇਰੈ ॥ ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ
ਪਾਵਏ ॥ ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥ ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥ ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥ ੩॥
ਸਾਚਾ ਨਾਮੁ ਮੇਰਾ ਆਧਾਰੋ ॥ ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ
ਗਵਾਈਆ ॥ ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ
ਪੁਜਾਈਆ ॥ ਸਦਾ ਕੁਰਬਾਣੁ ਕੀਤਾ ਗੁਰੂ
ਵਿਟਹੁ ਜਿਸ ਦੀਆ ਏਹਿ ਵਡਿਆਈਆ ॥ ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ ਸਾਚਾ ਨਾਮੁ ਮੇਰਾ ਆਧਾਰੋ ॥ ੪॥
ਵਾਜੇ ਪੰਚ ਸਬਦ ਤਿਤੁ ਘਰਿ
ਸਭਾਗੈ ॥ ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥
ਪੰਚ ਦੂਤ ਤੁਧੁ ਵਸਿ ਕੀਤੇ
ਕਾਲੁ ਕੰਟਕੁ ਮਾਰਿਆ ॥ ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ
ਲਾਗੇ ॥ ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥
੫॥
ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥ ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥ ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥ ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥ ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ
ਭਰਪੂਰੇ ॥ ਬਿਨਵੰਤਿ ਨਾਨਕੁ ਗੁਰ ਚਰਣ
ਲਾਗੇ ਵਾਜੇ ਅਨਹਦ ਤੂਰੇ ॥ ੪੦॥ ੧॥
ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ
ਵੀਚਾਰੋ ॥ ਅੰਮ੍ਰਿਤ ਨਾਮੁ ਠਾਕੁਰ ਕਾ ਪਇਓ
ਜਿਸ ਕਾ ਸਭਸੁ ਅਧਾਰੋ ॥ ਜੇ ਕੋ ਖਾਵੈ ਜੇ ਕੋ ਭੁੰਚੈ
ਤਿਸ ਕਾ ਹੋਇ ਉਧਾਰੋ ॥ ਏਹ ਵਸਤੁ ਤਜੀ ਨਹ ਜਾਈ ਨਿਤ
ਨਿਤ ਰਖੁ ਉਰਿ ਧਾਰੋ ॥ ਤਮ ਸੰਸਾਰੁ ਚਰਨ ਲਗਿ ਤਰੀਐ
ਸਭੁ ਨਾਨਕ ਬ੍ਰਹਮ ਪਸਾਰੋ ॥ ੧॥
ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥ ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ
ਪਇਓਈ ॥ ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ
ਮਿਲਿਆ ॥ ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ
ਹਰਿਆ ॥ ੧॥
ਰਖੇ ਰਖਣਹਾਰਿ ਆਪਿ ਉਬਾਰਿਅਨੁ ॥ ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥ ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥ ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥ ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥ ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥ ੨॥
Post a Comment