ਤ੍ਵਪ੍ਰਸਾਦਿ ਸ੍ਵੈਯੇ

 


 

ਸ੍ਰੀ ਵਾਹਿਗੁਰੂ ਜੀ ਕੀ ਫਤਿਹ

ਪਾਤਿਸ਼ਾਹੀ ੧੦ ਤ੍ਵਪ੍ਰਸਾਦਿ ਸ੍ਵੈਯੇ ॥

 

ਸ੍ਰਾਵਗ ਸੁਧ ਸਮੂਹ ਸਿਧਾਨ ਕੇ ਦੇਖਿ ਫਿਰਿਓ ਘਰਿ ਜੋਗਿ ਜਤੀ ਕੇ ॥

ਸੂਰ ਸੁਰਾਰਦਨ ਸੁਧ ਸੁਧਾਦਿਕ ਸੰਤ ਸਮੂਹ ਅਨੇਕ ਮਤੀ ਕੇ ॥

ਸਾਰੇ ਹੀ ਦੇਸ ਕੋ ਦੇਖਿ ਰਹਿਯੋ ਮਤ ਕੋਊ ਨ ਦੇਖੀਅਤ ਪ੍ਰਾਨ ਪਤੀ ਕੇ ॥

ਸ੍ਰੀ ਭਗਵਾਨ ਕੀ ਭਾਇ ਕ੍ਰਿਪਾ ਹੂੰ ਤੇ ਏਕ ਰਤੀ ਬਿਨੁ ਏਕ ਰਤੀ ਕੇ ॥੧॥

 

ਮਾਤੇ ਮਤੰਗ ਜਰੇ ਜਰ ਸੰਗਿ ਅਨੂਪ ਉਤੰਗ ਸੁਰੰਗ ਸਵਾਰੇ ॥

ਕੋਟਿ ਤੁਰੰਗ ਕੁਰੰਗ ਸੇ ਕੂਦਤ ਪਉਨ ਕੇ ਗਉਨ ਕੋ ਜਾਤ ਨਿਵਾਰੇ ॥

ਭਾਰੀ ਭੁਜਾਨ ਕੇ ਭੂਪ ਭਲੀ ਬਿਧਿ ਨਿਆਵਤ ਸੀਸ ਨ ਜਾਤ ਬਿਚਾਰੇ ॥

ਏਤੇ ਭਏ ਤੋ ਕਹਾ ਭਏ ਭੂਪਤਿ ਅੰਤ ਕੋ ਨਾਗੇ ਹੀ ਪਾਇ ਪਧਾਰੇ ॥੨॥

 

ਜੀਤ ਫਿਰੇ ਸਭ ਦੇਸ ਦਿਸਾਨ ਕੋ ਬਾਜਤ ਢੋਲ ਮ੍ਰਿਦੰਗ ਨਗਾਰੇ ॥

ਗੁੰਜਤ ਗੂੜ ਗਜਾਨ ਕੇ ਸੁੰਦਰ ਹਿੰਸਤ ਹੀ ਹਯ ਰਾਜ ਹਜਾਰੇ ॥

ਭੂਤ ਭਵਿਖ ਭਵਾਨ ਕੇ ਭੂਪਤਿ ਕਉਨ ਗਨੈ ਨਹੀ ਜਾਤ ਬਿਚਾਰੇ ॥

ਸ੍ਰੀਪਤਿ ਸ੍ਰੀ ਭਗਵਾਨ ਭਜੇ ਬਿਨੁ ਅੰਤ ਕੋ ਅੰਤ ਕੇ ਧਾਮ ਸਿਧਾਰੇ ॥੩॥

 

ਤੀਰਥ ਨ੍ਹਾਨ ਦਇਆ ਦਮ ਦਾਨ ਸੁ ਸੰਜਮ ਨੇਮ ਅਨੇਕ ਬਿਸੇਖੇ ॥

ਬੇਦ ਪੁਰਾਨ ਕਤੇਬ ਕੁਰਾਨ ਜਿਮੀਨ ਜਮਾਨ ਸਬਾਨ ਕੇ ਪੇਖੇ ॥

ਪਉਨ ਅਹਾਰ ਜਤੀ ਜਤ ਧਾਰਿ ਸਬੈ ਸੁ ਬਿਚਾਰ ਹਜਾਰਕ ਦੇਖੇ ॥

 ਸ੍ਰੀ ਭਗਵਾਨ ਭਜੇ ਬਿਨੁ ਭੂਪਤਿ ਏਕ ਰਤੀ ਬਿਨੁ ਏਕ ਨ ਲੇਖੈ ॥੪॥

 

ਸੁਧ ਸਿਪਾਹ ਦੁਰੰਤ ਦੁਬਾਹ ਸੁ ਸਾਜਿ ਸਨਾਹ ਦੁਰਜਾਨ ਦਲੈਂਗੇ ॥

ਭਾਰੀ ਗੁਮਾਨ ਭਰੇ ਮਨ ਮੈ ਕਰਿ ਪਰਬਤ ਪੰਖ ਹਲੈ ਨ ਹਲੈਂਗੇ ॥

ਤੋਰਿ ਅਰੀਨ ਮਰੋਰਿ ਮਵਾਸਨ ਮਾਤੇ ਮਤੰਗਨ ਮਾਨ ਮਲੈਂਗੇ ॥

ਸ੍ਰੀਪਤਿ ਸ੍ਰੀ ਭਗਵਾਨ ਕ੍ਰਿਪਾ ਬਿਨੁ ਤਿਆਗਿ ਜਹਾਨੁ ਨਿਦਾਨ ਚਲੈਂਗੇ ॥੫॥

 

ਬੀਰ ਅਪਾਰ ਬਡੇ ਬਰਿਆਰ ਅਬਿਚਾਰਹਿ ਸਾਰ ਕੀ ਧਾਰ ਭਛਯਾ ॥

ਤੋਰਤ ਦੇਸ ਮਲਿੰਦ ਮਵਾਸਨ ਮਾਤੇ ਗਜਾਨ ਕੇ ਮਾਨ ਮਲਯਾ ॥

ਗਾੜੇ ਗੜਾਨ ਕੇ ਤੋੜਨਹਾਰ ਸੁ ਬਾਤਨ ਹੀ ਚਕ ਚਾਰ ਲਵਯਾ ॥

ਸਾਹਿਬੁ ਸ੍ਰੀ ਸਭ ਕੋ ਸਿਰਨਾਇਕ ਜਾਚਕ ਅਨੇਕ ਸੁ ਏਕ ਦਿਵਯਾ ॥੬॥

 

ਦਾਨਵ ਦੇਵ ਫਨਿੰਦ ਨਿਸਾਚਰ ਭੂਤ ਭਵਿਖ ਭਵਾਨ ਜਪੈਂਗੇ ॥

ਜੀਵ ਜਿਤੇ ਜਲ ਮੈ ਥਲ ਮੈ ਪਲ ਹੀ ਪਲ ਮੈ ਸਭ ਥਾਪ ਥਪੈਂਗੇ ॥

ਪੁੰਨ ਪ੍ਰਤਾਪਨ ਬਾਢਿ ਜੈਤ ਧੁਨਿ ਪਾਪਨ ਕੈ ਬਹੁ ਪੁੰਜ ਖਪੈਂਗੇ ॥

ਸਾਧ ਸਮੂਹ ਪ੍ਰਸੰਨ ਫਿਰੈ ਜਗਿ ਸਤ੍ਰ ਸਭੈ ਅਵਿਲੋਕਿ ਚਪੈਂਗੇ ॥੭॥

 

ਮਾਨਵ ਇੰਦ੍ਰ ਗਜਿੰਦ੍ਰ ਨਰਾਧਿਪ ਜੌਨ ਤ੍ਰਿਲੋਕ ਕੋ ਰਾਜੁ ਕਰੈਂਗੇ ॥

ਕੋਟਿ ਇਸਨਾਨ ਗਜਾਦਿਕ ਦਾਨਿ ਅਨੇਕ ਸੁਅੰਬਰ ਸਾਜਿ ਬਰੈਂਗੇ ॥

ਬ੍ਰਹਮ ਮਹੇਸੁਰ ਬਿਸਨੁ ਸਚੀਪਤਿ ਅੰਤਿ ਫਸੇ ਜਮ ਫਾਸਿ ਪਰੈਂਗੇ ॥

ਜੇ ਨਰ ਸ੍ਰੀਪਤਿ ਕੇ ਪ੍ਰਸ ਹੈਂ ਪਗ ਤੇ ਨਰ ਫੇਰਿ ਨ ਦੇਹ ਧਰੈਂਗੇ ॥੮॥

 

ਕਹਾ ਭਯੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧ੍ਯਾਨ ਲਗਾਇਓ ॥

ਨ੍ਹਾਤ ਫਿਰਿਓ ਲੀਏ ਸਾਤ ਸਮੁੰਦ੍ਰਨ ਲੋਕ ਗਇਓ ਪਰਲੋਕ ਗਵਾਇਓ ॥

ਬਾਸੁ ਕੀਓ ਬਿਖਿਆਨ ਸੋ ਬੈਠ ਕੇ ਐਸੇ ਹੀ ਐਸ ਸੁ ਬੈਸ ਬਿਤਾਇਓ ॥

ਸਾਚੁ ਕਹੌ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਇਓ ॥੯॥

 

ਕਾਹੂੰ ਲੈ ਪਾਹਨ ਪੂਜ ਧਰਿਓ ਸਿਰਿ ਕਾਹੂੰ ਲੈ ਲਿੰਗੁ ਗਰੇ ਲਟਕਾਇਓ ॥

ਕਾਹੂੰ ਲਖਿਓ ਹਰਿ ਅਵਾਚੀ ਦਿਸਾ ਮਹਿ ਕਾਹੂੰ ਪਛਾਹ ਕੋ ਸੀਸ ਨਿਵਾਇਓ ॥

ਕੋਊ ਬੁਤਾਨ ਕੌ ਪੂਜਤ ਹੈ ਪਸੁ ਕੋਊ ਮ੍ਰਿਤਾਨ ਕੌ ਪੂਜਨ ਧਾਇਓ ॥

ਕੂਰ ਕ੍ਰਿਆ ਉਰਝਿਓ ਸਭ ਹੀ ਜਗੁ ਸ੍ਰੀ ਭਗਵਾਨ ਕੌ ਭੇਦੁ ਨ ਪਾਇਓ ॥੧੦॥

 

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ

 

 


Post a Comment

Previous Post Next Post