ਅੱਜ ਦਾ ਹੁਕਮਨਾਮਾ ( ਪੰਜਾਬੀ ਵਿੱਚ ), Golden Temple, 30.03.21

   ਅੱਜ ਦਾ ਹੁਕਮਨਾਮਾ ( ਪੰਜਾਬੀ ਵਿੱਚ )


 हिंदी में हुकमनामा पढ़ने के लिए यहां क्लिक करें

To read this in English click here

ਅੱਜ ਦਾ ਹੁਕਮਨਾਮਾ

{ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮਿ੍ਤਸਰ, ਮਿਤੀ :- 30.03.2021 , ਦਿਨ
ਮੰਗਲਵਾਰ ੧੭ ਚੇਤ, ਸੰਮਤ ੫੫੩, ( ਨਾਨਕਸ਼ਾਹੀ ), ਅੰਗ੫੬੦}

 

ਵਡਹੰਸੁ ਮਹਲਾ ੩ ॥

ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

 

ਵਿਆਖਿਆ –

ਵਡਹੰਸੁ ਮਹਲਾ ੩ ॥

              (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।  ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧। (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨। (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।

 

ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਿਹ




Post a Comment

Previous Post Next Post