ਅੱਜ ਦਾ ਹੁਕਮਨਾਮਾ ( ਪੰਜਾਬੀ ਵਿੱਚ ), Golden Temple , 23.03.21

 

 ਅੱਜ ਦਾ ਹੁਕਮਨਾਮਾ ( ਪੰਜਾਬੀ ਵਿੱਚ )


 हिंदी में हुकमनामा पढ़ने के लिए यहां क्लिक करें

To read this in English click here



ਅੱਜ ਦਾ ਹੁਕਮਨਾਮਾ

{ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮਿ੍ਤਸਰ, ਮਿਤੀ :- 23.03.2021 , ਦਿਨ
ਮੰਗਲਵਾਰ (੧੦ ਚੇਤ, ਸੰਮਤ ੫੫੩, ਨਾਨਕਸ਼ਾਹੀ ), ਅੰਗ੬੮੦ }

 

ਧਨਾਸਰੀ ਮਹਲਾ ੫ ॥

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਵਿਆਖਿਆ –

  ਧਨਾਸਰੀ ਮਹਲਾ ੫ ॥

              ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈਲੋਕਾਂ ਨੂੰ ਧੋਖਾ ਦੇਂਦਾ ਹੈਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।  ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

 

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ


Post a Comment

Previous Post Next Post