ਅੱਜ ਦਾ ਹੁਕਮਨਾਮਾ ( ਪੰਜਾਬੀ ਵਿੱਚ ), hukamnama from Golden Temple, 19.03.21


 ਅੱਜ ਦਾ ਹੁਕਮਨਾਮਾ ( ਪੰਜਾਬੀ ਵਿੱਚ )


 हिंदी में हुकमनामा पढ़ने के लिए यहां क्लिक करें

To read this in English click here



ਅੱਜ ਦਾ ਹੁਕਮਨਾਮਾ

{ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮਿ੍ਤਸਰ, ਮਿਤੀ :- 19.03.2021 , ਦਿਨ ਸ਼ੁੱਕਰਵਾਰ (੬ ਚੇਤ, ਸੰਮਤ ੫੫੩, ਨਾਨਕਸ਼ਾਹੀ ), ਅੰਗ – ੬੯੪ }

 

                            ਧਨਾਸਰੀ ਭਗਤ ਰਵਿਦਾਸ ਜੀ ਕੀ 

                                ੴ ਸਤਿਗੁਰ ਪ੍ਰਸਾਦਿ ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥   ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥   ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 

 

ਵਿਆਖਿਆ -  (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥


ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ


Post a Comment

Previous Post Next Post