ਅੱਜ ਦਾ ਹੁਕਮਨਾਮਾ ( ਪੰਜਾਬੀ ਵਿੱਚ ), hukamnama from Golden Temple, 09.04.21

 ਅੱਜ ਦਾ ਹੁਕਮਨਾਮਾ ( ਪੰਜਾਬੀ ਵਿੱਚ )


 हिंदी में हुकमनामा पढ़ने के लिए यहां क्लिक करें

To read this in English click here

ਅੱਜ ਦਾ ਹੁਕਮਨਾਮਾ

{ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮਿ੍ਤਸਰ, ਮਿਤੀ :- 09.04.2021 , ਦਿਨ
ਸ਼ੁੱਕਰਵਾਰ (੨੭ ਚੇਤ, ਸੰਮਤ ੫੫੩, ਨਾਨਕਸ਼ਾਹੀ ), ਅੰਗ – ੬੧੭ }

ਸੋਰਠਿ ਮਹਲਾ ੫ ਘਰੁ ੨ ਦੁਪਦੇ

ੴ ਸਤਿਗੁਰ ਪ੍ਰਸਾਦਿ ॥

 

ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

 

ਵਿਆਖਿਆ:

ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

 

                   ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ ॥੧॥ ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ ॥੧॥ ਰਹਾਉ ॥ ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥

 हिंदी में हुकमनामा पढ़ने के लिए यहां क्लिक करें

To read this in English click here

 

ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਿਹ

 



Post a Comment

Previous Post Next Post